India Punjab

ਮਜੀਠੀਆ ਲਈ ਆਕਸੀਜਨ ਦੀ ਸਪਲਾਈ ਵਧਾਈ

‘ਦ ਖ਼ਾਲਸ ਬਿਊਰੋ : ਦੇਸ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਵੱਲੋਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ  ਦੀ ਗ੍ਰਿਫ ਤਾਰੀ ‘ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜੀ ਰੱਦ ਕਰਨ ਤੋਂ ਬਾਅਦ ਤਿੰਨ ਦਿਨਾਂ ਦੇ ਅੰਦਰ ਅੰਦਰ ਸੁਪਰੀਮ ਕੋਰਟ ‘ਚ ਫੈਂਸਲੇ ਨੂੰ ਚ ਣੌਤੀ ਦੇਣ ਦੀ ਮੋਹਲਤ ਦਿੱਤੀ ਗਈ ਸੀ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜੀ ਮੁਹਾਲੀ ਦੀ ਜਿਲ੍ਹਾ ਅਦਾਲਤ ਵੱਲੋਂ ਵੀ ਰੱਦ ਕਰ ਦਿੱਤੀ ਗਈ ਸੀ। ਦੋਹਾਂ ਅਦਾਲਤਾਂ ਵੱਲੋਂ  ਉਨ੍ਹਾਂ ਨੂੰ  ਪੁਲਿਸ ਪੁੱਛਗਿਛ ਵਿੱਚ ਹਾਜਰ ਹੋਣ ਦੀ ਨਸੀਅਤ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ਼ ਐੱਨਡੀਪੀਐੱਸ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਗ੍ਰਿਫ ਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਏ ਸਨ। ਇਹ ਦੱਸਣਾ ਵੀ ਰੋਚਿਕ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਹਲਕਾ ਮਜੀਠੀਆ ਤੋਂ ਬਿਨ੍ਹਾ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਅੰਮ੍ਰਿਤਸਰ ਈਸਟ ਤੋਂ ਵੀ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅਦਾਲਤ ਦੇ ਇਸ ਫੈਸਲੇ ਨਾਲ ਮਜੀਠੀਆ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਖੁੱਲ ਮਿਲ ਗਈ ਹੈ। ਕੇਸ ਨਾਲ ਸਬੰਧਤ ਹੋਰ ਜਾਣਕਾਰੀ ਦੀ ਉਡੀਕ ਹੈ ।