The Khalas Tv Blog Punjab ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਦੇਸ਼
Punjab

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਦੇਸ਼

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲਵਾਲ (Jagjeet Singh Dallewal) ਤੇ ਸੁਪਰੀਮ ਕੋਰਟ (Supreme Court) ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਜਾਰੀ ਕਰ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾਵੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦੋਵੇਂ ਸਰਕਾਰਾਂ ਨੂੰ ਹੁਕਮ ਦਿੰਦੇ ਕਿਹਾ ਕਿ ਉਹ ਤਾਕਤ ਦਾ ਇਸਤਮਾਲ ਨਾ ਕਰਨ ਬਲਕਿ ਸਾਂਤੀ ਵਰਤ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਨੂੰ ਸੁਲਝਾਉਣ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਤੋਂ ਜ਼ਿਆਦਾ ਕੀਮਤੀ ਹੈ। ਡੱਲੇਵਾਲ ਖਿਲਾਫ ਜਬਰਦਸਤੀ ਨਾ ਕੀਤੀ ਜਾਵੇ ਅਤੇ ਨਾ ਹੀ ਉਨ੍ਹਾਂ ਨੂੰ ਖਾਣ ਲਈ ਮਜ਼ਬੂਰ ਕੀਤਾ ਜਾਵੇ। ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਵੀ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 18ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਡੱਲੇਵਾਲ ਪਹਿਲਾਂ ਹੀ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਹੁਣ ਆਏ ਦਿਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਦੀ ਲੜਾਈ ਲੜ ਰਹੇ ਹਨ।

ਇਹ ਵੀ ਪੜ੍ਹੋ – ਤਨਖਾਹ ਪੂਰੀ ਕਰਨ ਤੋਂ ਬਾਅਦ ਅਕਾਲੀ ਲੀਡਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ

 

 

 

Exit mobile version