India

ਸੁਪਰੀਮ ਕੋਰਟ ਨੇ ਦਿੱਤੇ ਜਹਾਂਗੀਰਪੁਰੀ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ

‘ਦ ਖਾਲਸ ਬਿਊਰੋ:ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਨਾਜਾਇਜ਼ ਕਬਜ਼ੇ ਢਾਹੁਣ ਮਾਮਲੇ ’ਚ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਕਿਸੇ ਵੀ ਤਰਾਂ ਦੀ ਕਾਰਵਾਈ ਕਰਨ ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅੱਜ ਸੁਣਵਾਈ ਕੀਤੀ ਹੈ ਤੇ ਅਗਲੇ ਹੁਕਮਾਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਜਮੀਅਤ ਉਲੇਮਾ-ਏ-ਹਿੰਦ ਦੀ ਪਟੀਸ਼ਨ ‘ਤੇ ਉੱਤਰੀ ਦਿੱਲੀ ਨਗਰ ਨਿਗਮ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਦੋ ਹਫ਼ਤਿਆਂ ਮਗਰੋਂ ਹੋਣੀ ਹੈ ।