India

ਸੁਪਰੀਮ ਕੋਰਟ ਨੇ ਸੁਮੇਧ ਸਾਣੀ ਦੇ ਮਾਮ ਲੇ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਖਿਚਾਈ ਕਰਦਿਆਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਕੇਸ ਦਾ ਨਿਪਟਾਰਾ 2 ਹਫਤਿਆਂ ਦੇ ਅੰਦਰ ਕਰਨ ਲਈ ਕਿਹਾ ਹੈ। ਸੁਮੇਧ ਸੈਣੀ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਹੋਈ ਹੈ ਕਿ ਕਿ ਉਹਨਾਂ ਖਿਲਾਫ ਲਟਕਦੇ ਸਾਰੇ ਅਪਰਾਧਿਕ ਕੇਸਾਂ ਨੂੰ ਸੀਬੀਆਈ ਦੇ ਹਵਾਲੇ ਕਰਨ ਦੀ ਮੰਗ ਕੀਤੀ ਸੀ ।ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਕੇਸ ਦੀ ਸੁਣਵਾਈ ਆਪਣੇ ਹੱਥਾਂ ‘ਚ ਲੈਣ ਜਾਂ ਕਿਸੇ ਹੋਰ ਬੈਂਚ ਨੂੰ ਸੌਂਪ ਕੇ ਮਿੱਥੇ ਸਮੇਂ ਦੇ ਅੰਦਰ – ਅੰਦਰ ਫੈਸਲਾਂ ਸੁਣਾ ਦੇਣ।

ਇਸ ਤੋਂ ਪਹਿਲਾਂ ਬੀਤੇ ਦਿਨ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਵਿਰੁੱਧ ਦਰਜ ਸਾਰੇ ਕੇਸਾਂ ਦੀ ਜਾਂਚ ਅਤੇ ਗ੍ਰਿਫ਼ਤਾਰੀ ‘ਤੇ ਰੋਕ 20 ਅਪ੍ਰੈਲ ਤੱਕ ਵਧਾ ਦਿੱਤੀ ਸੀ। ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਅਦਾਲਤ ਤੋਂ ਮਨਜ਼ੂਰੀ ਲੈਣੀ ਪਵੇਗੀ। ਸਾਬਕਾ ਡੀਜੀਪੀ ਸੈਣੀ  ਖ਼ਿਲਾਫ਼ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸਨੂੰ ਮਾਰ ਮਕਾਉਣ ਦਾ ਕੇਸ ਸੁਣਵਾਈ ਅਧੀਨ ਹੈ ਇਸ ਤੋਂ ਬਿਨ੍ਹਾ ਉਨ੍ਹਾਂ ਉੱਤੇ ਭ੍ਰਿਸ਼ਟਾਚਾਰ ਦੇ ਕਈ ਕੇਸ ਵੀ ਚੱਲ ਰਹੇ ਹਨ। ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਪਹਿਲਾਂ ਇੱਕ ਰਾਤ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਸੀ । ਗ੍ਰਿਫਤਾਰੀ ਤੋਂ ਬਚਣ ਲਈ ਉਹ ਕਈ ਚਿਰ ਰੂਹਪੋਸ਼ ਵੀ ਰਹੇ।