The Khalas Tv Blog India ਸੁਪਰੀਮ ਕੋਰਟ ਵੱਲੋਂ ‘ਗੇਟ’ ਨੂੰ ਮੁਲਤਵੀ ਕਰਨ ਤੋਂ ਇਨਕਾਰ
India

ਸੁਪਰੀਮ ਕੋਰਟ ਵੱਲੋਂ ‘ਗੇਟ’ ਨੂੰ ਮੁਲਤਵੀ ਕਰਨ ਤੋਂ ਇਨਕਾਰ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ ਗੇਟ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਕੋਵਿਡ-19 ਮਹਾਮਾਰੀ ਕਾਰਨ ਇਸ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਆਪਣਾ ਇਹ ਫੈਸਲਾ ਸੁਣਾਇਆ ਹੈ।

ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਕਿਹਾ ਕਿ ਪ੍ਰੀਖਿਆ ਦੇ ਤੈਅ ਸਮੇਂ ਤੋਂ 48 ਘੰਟੇ ਪਹਿਲਾਂ ਉਸ ਨੂੰ ਮੁਲਤਵੀ ਕਰਨਾ ਸਹੀ ਨਹੀਂ ਹੈ। ਇਸ ਨਾਲ ਬੇਯਕੀਨੀ ਪੈਦਾ ਹੋਵੇਗੀ ਤੇ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਿਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਪੂਰੇ ਮਨ ਨਾਲ ਤਿਆਰੀ ਕੀਤੀ ਹੈ।

ਵਕੀਲ ਪੱਲਵ ਮੋਂਗੀਆ ਨੇ ਇਸ ਪ੍ਰੀਖਿਆ ਨੂੰ ਰੱਦ ਕਰਵਾਉਣ ਲਈ ਪਟੀਸ਼ਨ ਪਾਈ ਸੀ ਤੇ ਸੁਪਰੀਮ ਕੋਰਟ ਨੇ 5 ਫਰਵਰੀ ਤੋਂ ਹੋਣ ਵਾਲੀ ਇਸ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਸੀ ।

ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 9 ਲੱਖ ਵਿਦਿਆਰਥੀ ਸ਼ਨਿਚਰਵਾਰ ਨੂੰ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣਗੇ ਤੇ ਉਹਨਾਂ ਨੂੰ ਐਡਮਿਟ ਕਾਰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰੀਖਿਆ  ਲਈ 200 ਕੇਂਦਰ ਬਣਾਏ ਗਏ ਸੀ ਪਰ ਅਧਿਕਾਰੀਆਂ ਨੇ ਪ੍ਰੀਖਿਆਵਾਂ ਕਰਵਾਉਣ ਲਈ ਕੋਈ ਕੋਵਿਡ-19 ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੀਆਂ ਹਨ। ਇਸ ਪਟੀਸ਼ਨ ਵਿੱਚ ਗੇਟ ‘ਤੇ ਅੰਤਰਿਮ ਰੋਕ ਦੀ ਮੰਗ ਹੋਈ ਸੀ।

ਪਰ ਸੁਪਰੀਮ ਕੋਰਟ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰਖਦਿਆਂ ਇਸ ਪਟੀਸ਼ਨ ਨੂੰ ਖਾਰਜ ਕਰ ਦਿਤਾ ਹੈ ਤੇ ਪ੍ਰੀਖਿਆਵਾਂ ਨਿਸ਼ਚਤ ਸਮੇਂ ਤੇ ਹੀ ਕਰਵਾਉਣ ਦਾ ਫੈਸਲਾ ਸੁਣਾਇਆ ਹੈ।

Exit mobile version