The Khalas Tv Blog India ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਕੀਤੀ ਨਾਂਹ
India

ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਕੀਤੀ ਨਾਂਹ

ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਅੱਜ ਡਾਕਟਰਾਂ ਵੱਲੋਂ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਨੀਟ ਪੀਜੀ 22 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਦੇਰੀ ਨਾਲ ਡਾਕਟਰਾਂ ਦੀ ਅਣਉਪਲਬਧਤਾ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ਵੀ ਪ੍ਰਭਾਵਿਤ ਹੋਵੇਗੀ। ਜਸਟਿਸ ਡੀਵਾਈ ਚੰਦਰਚੂੜ ਅਤੇ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਵਿਦਿਆਰਥੀਆਂ ਦੇ ਦੋ ਵਰਗ ਹਨ, ਇੱਕ ਜੋ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਰਿਹਾ ਹੈ ਅਤੇ ਦੋ ਲੱਖ ਛੇ ਹਜ਼ਾਰ ਤੋਂ ਵੱਧ ਉਮੀਦਵਾਰਾਂ ਦਾ ਇੱਕ ਵੱਡਾ ਵਰਗ ਹੈ, ਜਿਸ ਨੇ ਪ੍ਰੀਖਿਆ ਲਈ ਤਿਆਰੀ ਕੀਤੀ ਹੈ ਅਤੇ ਇਸ ਦੇ ਮੁਲਤਵੀ ਹੋਣ ਨਾਲ ਪ੍ਰਭਾਵਿਤ ਹੋਣਗੇ।

ਦੱਸ ਦਈਏ ਕਿ ਨੀਟ-ਪੀਜੀ 22  ਦੀ ਪ੍ਰੀਖਿਆ 21 ਮਈ ਨੂੰ ਹੋਣ ਵਾਲੀ ਹੈ। 10 ਮਈ ਨੂੰ ਸੁਪਰੀਮ ਕੋਰਟ ਨੇ ਪ੍ਰੀਖਿਆ ਮੁਲਤਵੀ ਕਰਨ ਲਈ ਪਾਈ ਗਈ ਪਟੀਸ਼ਨ ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਸੀ। ਜਿਸ ਤੇ ਅੱਜ ਫੈਸਲਾ ਸੁਣਾਇਆ ਗਿਆ ਹੈ। ਹੁਣ ਪ੍ਰੀਖਿਆ 21 ਮਈ ਨੂੰ ਹੀ ਹੋਵੇਗੀ।

Exit mobile version