Punjab

ਸੁਪਰੀਮ ਕੋਰਟ ਨੇ ਚੋਣਾਂ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਨਗਰ ਨਿਗਮ ਚੋਣਾਂ ਹੋਣਗੀਆਂ। ਸੁਪਰੀਮ ਕੋਰਟ ਵੱਲ਼ੋਂ ਚੋਣਾਂ ‘ਤੇ ਪਾਬੰਦੀ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਨਾਮਜ਼ਦਗੀ ਦੌਰਾਨ ਪੁਲੀਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰੇਸ਼ਾਨ ਕੀਤਾ ਗਿਆ। ਲੋਕਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪਟੀਸ਼ਨਕਰਤਾ ਨੇ ਸੂਬੇ ਵਿੱਚ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਛੇੜਛਾੜ ਦੇ ਵੀਡੀਓ ਅਤੇ ਹੋਰ ਰਿਕਾਰਡ ਹਾਈ ਕੋਰਟ ਵਿੱਚ ਜਮ੍ਹਾਂ ਕਰਵਾਏ ਸਨ।

ਇਹ ਵੀ ਪੜ੍ਹੋ – ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼