The Khalas Tv Blog India ਸੁਪਰੀਮ ਕੋਰਟ ਵੱਲੋਂ ਪੀਐਮ ਕੇਅਰ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਪਟੀਸ਼ਨ ਰੱਦ
India

ਸੁਪਰੀਮ ਕੋਰਟ ਵੱਲੋਂ ਪੀਐਮ ਕੇਅਰ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਪਟੀਸ਼ਨ ਰੱਦ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੰਸੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਕੇਅਰਸ ਫੰਡ ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਅਤੇ ਭਾਰਤ  ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਕੋਲੋਂ ਇਸ ਦਾ ਆਡਿਟ ਕਰਵਾਉਣ ਦੀ ਮੰਗ ਕਰ ਰਹੀ ਇਕ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਤੱਕ ਪਹੁੰਚ ਕਰਨ ਅਤੇ ਮਾਮਲੇ ਵਿਚ ਸਮੀਖਿਆ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ।

Exit mobile version