India

ਯੂਪੀ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਨੇ ਯੋਗੀ ਸਰਕਾਰ ਨੂੰ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਵਿੱਚ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਚੱਲ ਰਹੀ ਕਾਰਵਾਈ ਨੂੰ ਰੋਕਣ ਲਈ ਜਮੀਅਤ ਉਲੇਮਾ-ਏ-ਹਿੰਦ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ,ਜਿਸ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ । ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਹੈ। ਅੱਜ ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।


ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਸਾਫ਼-ਸਾਫ਼ ਕਿਹਾ ਕਿ ਕਿਸੇ ਵੀ ਤੋ ੜ-ਫੋ ੜ ਦੀ ਕਾਰਵਾਈ ਕਾਨੂੰਨ ਦੀ ਪ੍ਰਕਿਰਿਆ ਅਨੁਸਾਰ ਹੋਣੀ ਚਾਹੀਦੀ ਹੈ। ਰਾਜ ਨੂੰ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਅਸੀਂ ਤੋ ੜ-ਫੋ ੜ ਰੋਕਣ ਦਾ ਹੁਕਮ ਨਹੀਂ ਦੇ ਸਕਦੇ। ਪਰ ਯੂਪੀ ਸਰਕਾਰ ਨੂੰ ਕਾਨੂੰਨ ਦੀ ਪ੍ਰਕਿਰਿਆ ਦਾ ਪਾਲਣ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ‘ਤੇ ਯੂਪੀ ਸਰਕਾਰ, ਪ੍ਰਯਾਗਰਾਜ ਅਤੇ ਕਾਨਪੁਰ ਨਗਰ ਪਾਲਿਕਾਵਾਂ ਤੋਂ ਜਵਾਬ ਮੰਗਿਆ ਹੈ।


ਮਾਣਯੋਗ ਕੋਰਟ ਨੇ ਯੂਪੀ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਜੋ ਬੁਲਡੋਜ਼ਰ ਦੀ ਕਾਰਵਾਈ ਹੋਈ ਹੈ, ਉਹ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹੋਈ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਕਿਹਾ ਕਿ ਸਭ ਕੁਝ ਨਿਰਪੱਖ ਹੋਣਾ ਚਾਹੀਦਾ ਹੈ। ਅਸੀਂ ਅਧਿਕਾਰੀਆਂ ਤੋਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਉਮੀਦ ਕਰਦੇ ਹਾਂ।
ਫਿਲਹਾਲ ਬੁਲਡੋਜ਼ਰਾਂ ਨੂੰ ਰੋਕਣ ਦਾ ਕੋਈ ਅੰਤਰਿਮ ਹੁਕਮ ਨਹੀਂ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ।