‘ਦ ਖ਼ਾਲਸ ਬਿਊਰੋ :- CBSC ਵੱਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਇਸ ਮਹੀਨੇ ਲੈਣ ਖ਼ਿਲਾਫ਼ ਅੱਜ 4 ਸਤੰਬਹ ਨੂੰ ਸੁਪਰੀਮ ਕੋਰਟ ਵੱਲੋਂ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ। CBSC ਨੇ ਕੋਰਟ ਨੂੰ ਕਿਹਾ ਕਿ ਕੋਵਿਡ-19 ਨੂੰ ਮੱਦੇਨਜ਼ਰ ਰੱਖਦਿਆਂ ਵਿਦਿਆਰਥੀਆਂ ਲਈ ਸਾਰੇ ਸੁਰੱਖਿਆ ਉਪਾਅ ਕੀਤੇ ਜਾ ਚੁੱਕੇ ਹਨ।
ਸੁਪਰੀਮ ਕੋਰਟ ਦੇ ਜਸਟਿਸ ਏਐੱਮ ਖਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਪਟੀਸ਼ਨਰ ਦੇ ਵਕੀਲ ਨੂੰ ਪੁੱਛਿਆ ਕਿ, ‘ਕੀ ਪ੍ਰੀਖਿਆਵਾਂ ਮੁਲਤਵੀ ਕਰਨ ਨਾਲ ਵਿਦਿਆਰਥੀਆਂ ਨੂੰ ਮਦਦ ਮਿਲੇਗੀ। CBSC ਦੇ ਵਕੀਲ ਨੇ ਕਿਹਾ ਕਿ ਬੋਰਡ ਨੇ ਕੰਪਾਰਟਮੈਂਟ ਟੈਸਟਾਂ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ 575 ਤੋਂ ਵਧਾ ਕੇ 1,278 ਕਰ ਦਿੱਤੀ ਹੈ। ਅਤ ਵਿਭਾਗ ਨੇ ਇਹ ਫੈਸਲਾ ਲਿਆ ਹੈ ਕਿ ਜਿਸ ਕਲਾਸ ‘ਚ 40 ਵਿਦਿਆਰਥੀ ਬੈਠਦੇ ਸਨ, ਹੁਣ ਸਿਰਫ 12 ਹੀ ਬੈਠਣਗੇ ਅਤੇ CBSE ਕੋਰੋਨਾ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਹੋਇਆਂ ਸਾਰੀ ਸਾਵਧਾਨੀ ਵਰਤ ਰਹੀ ਹੈ। ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।” ਇਸ ਕੇਸ ਦੀ ਸੁਣਵਾਈ 10 ਸਤੰਬਰ ਨੂੰ ਤੈਅ ਕਰ ਦਿੱਤੀ ਹੈ।