The Khalas Tv Blog Punjab ਸੁਪਰੀਮ ਕੋਰਟ ਨੇ ਸੈਣੀ ਦੀ ਅਪੀਲ ‘ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
Punjab

ਸੁਪਰੀਮ ਕੋਰਟ ਨੇ ਸੈਣੀ ਦੀ ਅਪੀਲ ‘ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ’ਚ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਣੇ ਹੋਰ ਸਖ਼ਤ ਧਾਰਾਵਾਂ ਤਹਿਤ ਦਰਜ ਕੇਸ ਰੱਦ ਕਰਨ ਦੇ ਮਾਮਲੇ ‘ਚ ਕੱਲ੍ਹ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।

ਕੋਰਟ ਨੇ ਪੰਜਾਬ ਸਰਕਾਰ ਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤਿਆਂ ਅੰਦਰ ਆਪੋ-ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਤਾਂ ਜੋ ਇਸ ਕੇਸ ਦਾ ਨਿਬੇੜਾ ਕੀਤਾ ਜਾ ਸਕੇ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ। ਸਾਬਕਾ DGP ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲਾਂ ਬਾਅਦ ਦਰਜ ਕੀਤਾ ਗਿਆ ਅਪਰਾਧਿਕ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

Exit mobile version