The Khalas Tv Blog India ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫੂਲਕਾ ਵੱਲੋਂ ਜਥੇਦਾਰ ਨਾਲ ਮੁਲਾਕਾਤ , ਕਿਸਾਨਾਂ ਨੂੰ ਝੋਨੇ ਦੀ ਖੇਤੀ ਕੁਦਰਤੀ ਵਿਧੀ ਰਾਹੀਂ ਕਰਨ ਦੀ ਅਪੀਲ
India Punjab

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫੂਲਕਾ ਵੱਲੋਂ ਜਥੇਦਾਰ ਨਾਲ ਮੁਲਾਕਾਤ , ਕਿਸਾਨਾਂ ਨੂੰ ਝੋਨੇ ਦੀ ਖੇਤੀ ਕੁਦਰਤੀ ਵਿਧੀ ਰਾਹੀਂ ਕਰਨ ਦੀ ਅਪੀਲ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕੁਦਰਤੀ ਵਿਧੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।

ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਪੰਜਾਬ ਦੀ ਹੋਂਦ ਬਚਾਉਣ ਵਾਸਤੇ ਇਸ ਦੇ ਪਾਣੀ ਨੂੰ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ  ਦੀ ਬਿਜਾਈ ਵੇਲੇ ਪਾਣੀ ਦੀ ਵੱਧ ਵਰਤੋਂ ਕਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ, ਇਨ੍ਹਾਂ ’ਚੋਂ ਝੋਨੇ ਦੀ ਫਸਲ ਲਈ ਵਧੇਰੇ ਪਾਣੀ ਦੀ ਵਰਤੋਂ ਹੋ ਰਹੀ ਹੈ।

ਇਸ ਦੌਰਾਨ ਉਨ੍ਹਾਂ ਦੇ ਨਾਲ ਗਏ ਕੁਝ ਖੇਤੀ ਮਾਹਿਰਾਂ ਨੇ ਜਥੇਦਾਰ ਨੂੰ ਕੁਦਰਤੀ ਖੇਤੀ ਰਾਹੀਂ ਝੋਨੇ ਦੀ ਬਿਜਾਈ ਦੇ ਨਵੇਂ ਢੰਗ-ਤਰੀਕਿਆਂ ਤੋਂ ਜਾਣੂ ਕਰਾਇਆ। ਜਿਸ ਨਾਲ ਨਾ ਸਿਰਫ ਜ਼ਮੀਨ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਨੂੰ ਰੋਕਿਆ ਜਾ ਸਕਦਾ ਹੈ ਸਗੋਂ ਜ਼ਹਿਰ ਮੁਕਤ ਖੇਤੀ ਵੀ ਕੀਤੀ ਜਾ ਸਕਦੀ ਹੈ। ਖੇਤੀ ਮਾਹਰ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

Exit mobile version