India Punjab

ਸੁਪਰੀਮ ਕੋਰਟ ਨੇ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸ ਜ਼ਾ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਅੱਜ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸ ਜ਼ਾ  ਸੁਣਾਈ ਹੈ।  ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਸਿੱਧੂ ਖ਼ਿ ਲਾਫ਼ ਮੁੜ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਜਸਟਿਸ ਏ ਐਮ ਖਾਨਵਿਲਕਰ ਅਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਦਿੱਤਾ ਹੈ । ਇਸ ਤੋਂ ਪਹਿਲਾਂ ਅਦਾਲਤ ਨੇ ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਵਾਲੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਅਰਜ਼ੀ ਚੱਲ ਰਹੀ ਸਮੀਖਿਆ ਪਟੀਸ਼ਨ ‘ਚ ਵੀ ਦਾਇਰ ਕੀਤੀ ਗਈ ਸੀ।

  ਇਹ ਮਾਮਲਾ ਕਰੀਬ ਤਿੰਨ ਦਹਾਕੇ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

ਪੁਲਿਸ ਨੇ ਨਵਜੋਤ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਖਿ ਲਾਫ ਇਰਾਦਾ ਕਤ ਲ ਦਾ ਮਾਮਲਾ ਦਰਜ ਕਰ ਲਿਆ ਸੀ । ਇਸ ਮਾ ਮਲੇ ਵਿੱਚ ਪਹਿਲਾਂ ਹਾਈ ਕੋਰਟ ਨੇ ਸਿੱਧੂ ਅਤੇ ਉਸਦੇ ਦੋਸਤ ਨੂੰ ਤਿੰਨ ਸਾਲ ਸ ਜਾ ਅਤੇ ਇੱਕ ਲੱਖ ਰੁਪਏ ਦਾ ਜੁਰ ਮਾਨਾ ਲਗਾਇਆ ਸੀ। ਹਾਲਾਂਕਿ ਬਾਅਦ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਇੱਕ ਹਜ਼ਾਰ ਦਾ ਜੁਰ ਮਾਨਾ ਲਗਾਇਆ ਸੀ। ਜਿਸ ਤੋਂ ਬਾਅਦ 2018 ਵਿੱਚ ਬਜੁਰਗ ਦੇ ਬੇਟੇ ਵੱਲੋਂ ਸਿੱਧੂ ਖਿਲਾਫ ਰੀਵੀਊ ਪਟੀਸ਼ਨ ਪਾਈ ਗਈ ਸੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਅਦਾ ਲਤ ਵਿੱਚ ਇੱਕ ਹਲਫ ਨਾਮਾ ਦਾਖਲ ਕੀਤਾ ਗਿਆ ਸੀ ਅਤੇ ਇਸਦੇ ਜਰੀਏ ਰੀਵੀਊ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਸੀ।