The Khalas Tv Blog India ਦਿੱਲੀ ਵਿੱਚ ਸੁਪਰੀਮ ਕੋਰਟ ਨੇ ਰੋਕੀ ਨਾਜਾਇਜ਼ ਉਸਾਰੀਆਂ ਢਾਹੁਣ ਦੀ ਕਾਰਵਾਈ
India

ਦਿੱਲੀ ਵਿੱਚ ਸੁਪਰੀਮ ਕੋਰਟ ਨੇ ਰੋਕੀ ਨਾਜਾਇਜ਼ ਉਸਾਰੀਆਂ ਢਾਹੁਣ ਦੀ ਕਾਰਵਾਈ

‘ਦ ਖਾਲਸ ਬਿਊਰੋ:ਹਿੰ ਸਾ ਪ੍ਰਭਾਵਿਤ ਜਹਾਂਗੀਰਪੁਰੀ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਾਜਾਇਜ਼ ਉਸਾਰੀਆਂ ਢਾਹੁਣ ਦੀ ਕਾਰਵਾਈ ਰੋਕ ਦਿੱਤੀ ਗਈ ਹੈ ।ਹਿੰ ਸਾ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ਤੇ ਉੱਤਰੀ ਦਿੱਲੀ ਨਗਰ ਨਿਗਮ ਜਹਾਂਗੀਰਪੁਰੀ ਵਿੱਚ ਕਬਜ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਸੀ, ਜਿਸ ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ।
ਇਸ ਦੇ ਬਾਵਜੂਦ ਜਹਾਂਗੀਰਪੁਰੀ ਵਿੱਚ ਕੁਝ ਸਮੇਂ ਲਈ ਬੁਲਡੋਜ਼ਰ ਚੱਲਦੇ ਰਹੇ। ਜਿਸ ਤੇ ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਬਾਰੇ ਏਜੰਸੀ ਨੂੰ ਤੁਰੰਤ ਸੂਚਿਤ ਕਰਨ ਦਾ ਹੁਕਮ ਦਿੱਤਾ। ਹਾਲਾਂਕਿ ਬਾਅਦ ‘ਚ ਸੁਪਰੀਮ ਕੋਰਟ ਦਾ ਹੁਕਮ ਮਿਲ ਜਾਣ ਤੇ ਦਿੱਲੀ ਨਗਰ ਨਿਗਮ ਨੇ ਇਸ ਕਾਰਵਾਈ ‘ਤੇ ਰੋਕ ਲਗਾ ਦਿੱਤੀ। ਫਿਲਹਾਲ ਇੱਥੇ ਸਥਿਤੀ ਸ਼ਾਂਤੀਪੂਰਨ ਹੈ। ਸੁਰੱਖਿਆ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦੇਸ਼ ਭਰ ਦੇ ਕਈ ਰਾਜਾਂ ਵਿੱਚ ਚਲਾਏ ਜਾ ਰਹੇ ਬੁਲਡੋਜ਼ਰਾਂ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਵੀ ਪਾਈ ਗਈ ਹੈ ।ਹੁਣ ਅਦਾਲਤ ਇਹਨਾਂ ਦੋਵਾਂ ਮਾਮਲਿਆਂ ਦੀ ਸੁਣਵਾਈ ਵੀਰਵਾਰ ਨੂੰ ਕਰੇਗੀ।

Exit mobile version