‘ਦ ਖ਼ਾਲਸ ਬਿਊਰੋ :ਸੁਪਰੀਮ ਕੋਰਟ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨ ਤ ਖਿਲਾ ਫ ਪਟੀਸ਼ਨ ‘ਤੇ 15 ਮਾਰਚ ਨੂੰ ਸੁਣਵਾਈ ਕਰੇਗਾ। ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਦਸਿਆ ਕਿ ਲਖੀਮਪੁਰ ਖੇੜੀ ਮਾਮਲੇ ਦੇ ਇੱਕ ਗਵਾਹ ‘ਤੇ ਵੀਰਵਾਰ ਰਾਤ ਨੂੰ ਹਮ ਲਾ ਕੀਤਾ ਗਿਆ ਹੈ। ਇਸ ਲਈ ਮਾਮਲੇ ਦੀ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ਦੀ ਸੁਣਵਾਈ 11 ਮਾਰਚ ਨੂੰ ਹੋਵੇਗੀ, ਪਰ ਇਸ ਨੂੰ ਸੂਚੀਬੱਧ ਨਹੀਂ ਕੀਤਾ ਗਿਆ।
ਸੁਪਰੀਮ ਕੋਰਟ ਨੇ 4 ਮਾਰਚ ਨੂੰ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਨੂੰ ਸੂਚਿਤ ਕਰਨ ਲਈ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਨੱਥੀ ਕਰ ਲਿਆ ਹੈ। ਦਰਅਸਲ, ਸੀਜੇਆਈ ਐਨਵੀ ਰਮਨਾ ਦੀ ਬੈਂਚ ਨੂੰ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਸੀ ਕਿ ਮਿਸ਼ਰਾ ਨੂੰ ਜ਼ਮਾਨ ਤ ਮਿਲਣ ਤੋਂ ਬਾਅਦ ਹੋਰ ਦੋ ਸ਼ੀ ਵੀ ਹਾਈਕੋਰਟ ਪਹੁੰਚ ਰਹੇ ਹਨ। ਇਸ ਲਈ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ
ਦਰਅਸਲ, ਪੀੜਤ ਕਿਸਾਨਾਂ ਦੇ ਪਰਿਵਾਰ ਸੁਪਰੀਮ ਕੋਰਟ ਵੀ ਪਹੁੰਚ ਚੁੱਕੇ ਹਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਨੇ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨ ਤ ਦੇਣ ਨੂੰ ਚੁਣੌਤੀ ਦਿੱਤੀ ਹੈ। ਇਸ ‘ਚ ਜ਼ਮਾ ਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌ ਤੀ ਦਿੱਤੀ ਗਈ ਹੈ। ਕਾਰ ਥੱਲੇ ਆ ਕੇ ਮਾ ਰੇ ਗਏ ਕਿਸਾਨਾਂ ਦੇ ਪਰਿਵਾਰ ਵਾਲੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪੁੱਜੇ ਹਨ।