India

ਸਪੁਰੀਮ ਕੋਰਟ ਨੇ 25,000 ਨਿਯੁਕਤੀਆਂ ਰੱਦ ਕਰਨ ਦਾ ਫ਼ੈਸਲਾ ਰੱਖਿਆ ਬਰਕਰਾਰ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਕੂਲ ਭਰਤੀ ਘੁਟਾਲੇ ‘ਤੇ ਕੋਲਕਾਤਾ ਹਾਈ ਕੋਰਟ ਦੇ ਫੈਸਲੇ ਨੂੰ ਜਾਰੀ ਰੱਖਿਆ। 2016 ਵਿੱਚ ਸਕੂਲ ਚੋਣ ਕਮਿਸ਼ਨ ਨੇ 25 ਹਜ਼ਾਰ ਅਧਿਆਪਕ ਅਤੇ ਗੈਰ-ਅਧਿਆਪਕ ਨਿਯੁਕਤ ਕੀਤੇ ਸਨ, ਜਿਨ੍ਹਾਂ ਨੂੰ ਹਾਈ ਕੋਰਟ ਨੇ ਗੈਰ-ਕਾਨੂੰਨੀ ਕਰਾਰ ਦਿੱਤਾ।

ਸੁਪਰੀਮ ਕੋਰਟ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਧੋਖਾਧੜੀ ਹੋਈ, ਜਿਸ ਵਿੱਚ ਸੁਧਾਰ ਸੰਭਵ ਨਹੀਂ। ਚੀਫ਼ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਸੁਣਵਾਈ ਕੀਤੀ। ਸੀਬੀਆਈ ਜਾਂਚ ਦੀ ਚੁਣੌਤੀ ‘ਤੇ 4 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਫੈਸਲੇ ਤੋਂ ਬਾਅਦ, ਭਾਜਪਾ ਨੇ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕੀਤੀ।