‘ਦ ਖ਼ਾਲਸ ਬਿਊਰੋ :- ਦੇਸ਼ ਦੀ ਸਰਬਉੱਚ ਅਦਾਲਤ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਫੀਫਾ ਵੱਲੋਂ ਮੁਅੱਤਲ ਕੀਤੇ ਜਾਣ ਨਾਲ ਸਬੰਧਿਤ ਫੈਸਲੇ ਉੱਤੇ ਬੁੱਧਵਾਰ ਯਾਨਿ ਕੱਲ੍ਹ ਸੁਣਵਾਈ ਦੇ ਲਈ ਤਿਆਰ ਹੋ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਮਾਮਲਾ ਇੱਕ ਸੁਪਰੀਮ ਕੋਰਟ ਦੇ ਸਾਹਮਣੇ ਰੱਖਿਆ।
ਦਰਅਸਲ, ਅੱਜ ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਤੀਜੀ ਧਿਰ ਦੇ ਦਖਲ ਕਾਰਨ ਭਾਰਤੀ ਫੁੱਟਬਾਲ ਮਹਾਸੰਘ (ਏ.ਆਈ.ਐੱਫ.ਐੱਫ.) ਦੇ ਖਿਲਾਫ ਇਹ ਕਾਰਵਾਈ ਕੀਤੀ ਹੈ।