India

Hate speech ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ,ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ‘ਤੇ ਵੀ ਦਿਖਾਈ ਗੰਭੀਰਤਾ

ਦਿੱਲੀ : ਸੁਪਰੀਮ ਕੋਰਟ ਨੇ ਨਫ਼ਰਤੀ ਭਾਸ਼ਣ ਦੇਣ ਵਾਲਿਆਂ ‘ਤੇ ਵੱਡੀ ਟਿਪਣੀ ਕੀਤੀ ਹੈ ਤੇ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਨਫਰਤ ਭਰੇ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਆਪ ਨੂੰ ਸੰਜਮ ਰੱਖਣਾ ਚਾਹੀਦਾ ਹੈ।

ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਅਟਲ ਬਿਹਾਰੀ ਵਾਜਪਾਈ ਦੇ ਭਾਸ਼ਣਾਂ ਦਾ ਹਵਾਲਾ ਦਿੰਦੇ ਹੋਏ ਜਸਟਿਸ ਕੇਐਮ ਜੋਸੇਫ ਅਤੇ ਜਸਟਿਸ ਨਗਰਰਤਨ ਦੀ ਬੈਂਚ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਸੁਣਨ ਲਈ ਦੂਰ-ਦੁਰਾਡੇ ਦੇ ਇਲਾਕਿਆਂ ਅਤੇ ਕੋਨਿਆਂ ਤੋਂ ਇਕੱਠੇ ਹੁੰਦੇ ਸਨ।

ਨਫ਼ਰਤ ਭਰੇ ਭਾਸ਼ਣ ਦੇਣ ‘ਤੇ ਸ਼ਿਕਾਇਤ ਦਰਜ ਨਾ ਕੀਤੇ ਜਾਣ ‘ਤੇ ਵੱਖ-ਵੱਖ ਰਾਜਾਂ ਦੇ ਵਿਭਾਗਾਂ ਵਿਰੁੱਧ ਮਾਣਹਾਨੀ ਦੀ ਪਟੀਸ਼ਨ ‘ਤੇ ਸੰਬੰਧੀ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੁੱਛਿਆ ਕਿ ਕਿਉਂ ਭਾਰਤ ਦੇ ਲੋਕ ਦੂਜੇ ਨਾਗਰਿਕਾਂ ਜਾਂ ਭਾਈਚਾਰਿਆਂ ਦੀ ਨਿਰਾਦਰੀ ਨਾ ਕਰਨ ਦੀ ਸਹੁੰ ਨਹੀਂ ਲੈ ਸਕਦੇ ? ਹਰ ਦਿਨ ਦੂਜਿਆਂ ਨੂੰ ਬਦਨਾਮ ਕਰਨ ਦੇ ਲਈ ਅਲੱਗ-ਅਲੱਗ ਮਾਧਿਅਮਾਂ ਰਾਹੀਂ ਨਫ਼ਰਤ ਭਰੇ ਭਾਸ਼ਣ ਦਿੱਤੇ ਜਾ ਰਹੇ ਹਨ।

 

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਰਲ ਵਿੱਚ ਕਿਸੇ ਵੱਲੋਂ ਦਿੱਤੇ ਗਏ ਇਤਰਾਜ਼ਯੋਗ ਭਾਸ਼ਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਨੈਕਾਰ ਸ਼ਾਹੀਨ ਅਬਦੁੱਲਾ ਨੇ ਨਫ਼ਰਤ ਭਰੇ ਭਾਸ਼ਣ ਦੇ ਕੁਝ ਚੋਣਵੇਂ ਮਾਮਲਿਆਂ ਦਾ ਜ਼ਿਕਰ ਕੀਤਾ ਹੈ।ਦੱਸਣਯੋਗ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਨਫ਼ਰਤੀ ਭਾਸ਼ਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਾਫੀ ਨਾਰਾਜ਼ਗੀ ਜਤਾਈ ਹੈ।