‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਕਿਸਾਨਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਜਾਰੀ ਰੱਖਣ ਦੇ ਐਲਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਅੰਦੋਲਨ ਕਰਨਾ ਇਨ੍ਹਾਂ ਦੀ ਮਰਜ਼ੀ ਹੈ। ਪ੍ਰਜਾਤੰਤਰ ਦਾ ਨਾਜਾਇਜ਼ ਫਾਇਦਾ ਉੱਠ ਰਿਹਾ ਹੈ। ਅਸੀਂ ਪਹਿਲਾਂ ਹੀ ਕਿਹਾ ਸੀ ਕਿ ਇਹ ਕਿਸਾਨੀ ਮੁੱਦਾ ਨਹੀਂ, ਰਾਜਨੀਤਿਕ ਮੁੱਦਾ ਹੈ। ਹੁਣ ਬਿੱਲੀ ਥੈਲੇ ਤੋਂ ਬਾਹਰ ਨਿਕਲ ਜਾਣੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੇ ਸਾਰੇ ਵਿਸ਼ਵ ਦੇ ਸਾਹਮਣੇ ਮੰਚ ‘ਤੇ ਖੜ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ ਅਤੇ ਸਾਰੇ ਵਿਸ਼ਵ ਦੇ ਲੋਕਾਂ ਨੇ ਇਸਨੂੰ ਚੁਣਿਆ ਹੈ ਪਰ ਫਿਰ ਵੀ ਇਸ ਤਰ੍ਹਾਂ ਦੀ ਗੱਲ ਕਰਨੀ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ‘ਤੇ ਯਕੀਨ ਨਹੀਂ ਹੈ, ਇਹ ਗਲਤ ਗੱਲ ਹੈ।