The Khalas Tv Blog Punjab ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ
Punjab

ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਰਿੰਕੂ ਨੇ ਚੰਨੀ ਉੱਪਰ ਦੋਸ਼ ਲਗਾਉਂਦਿਆ ਕਿਹਾ ਕਿ ਚੰਨੀ ਨੇ ਉਸ ਉੱਤੇ ਆਪਣੇ ਇਲਾਕੇ ‘ਚ ਭਾਰੀ ਸੱਟੇਬਾਜ਼ੀ ਕਰਨ ਦਾ ਦੋਸ਼ ਲਗਾਇਆ ਹੈ। ਰਿੰਕੂ ਨੇ ਕਿਹਾ ਕਿ ਚਰਨਜੀਤ ਚੰਨੀ ਵੱਲੋਂ ਬਿਨ੍ਹਾਂ ਕਿਸੇ ਸਬੂਤ ਦੇ ਇਹ ਦੋਸ਼ ਲਗਾਏ ਗਏ ਹਨ। ਇਸ ਨਾਲ ਉਨ੍ਹਾਂ ਦੀ ਛਵੀ ਖਰਾਬ ਹੋਈ ਹੈ। ਰਿੰਕੂ ਨੇ ਕਿਹਾ ਕਿ ਉਹ ਇਕ ਚੰਗੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਹ ਸਾਰੇ ਇਲਜ਼ਾਮ ਝੂਠੇ ਹਨ।

ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ ‘ਚ ਉਹ ਰਿੰਕੂ ‘ਤੇ ਦੋਸ਼ ਲਗਾ ਰਹੇ ਹਨ।  ਰਿੰਕੂ ਨੇ ਕਿਹਾ ਕਿ ਜਦੋਂ ਉਹ ਕਾਂਗਰਸ ਵਿੱਚ ਸੀ ਤਾਂ ਚੰਨੀ ਮੇਰੀ ਤਾਰੀਫ਼ ਕਰਦੇ ਸਨ। ਕੀ ਹੋਇਆ ਕਿ ਹੁਣ ਉਹ ਮੈਨੂੰ ਗਾਲ੍ਹਾਂ ਕੱਢਣ ਲੱਗ ਪਿਆ? ਪਹਿਲਾਂ ਮੈਨੂੰ ਦੱਸਿਆ ਗਿਆ ਸੀ ਕਿ ਰਿੰਕੂ ਇੱਕ ਹੀਰਾ ਹੈ। ਅਜਿਹੇ ‘ਚ ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਿੰਕੂ ਨੇ ਕਿਹਾ ਕਿ ਉਨ੍ਹਾਂ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਚੰਨੀ ਸਾਹਬ ਨੂੰ ਮੇਰੇ ‘ਤੇ ਲੱਗੇ ਦੋਸ਼ਾਂ ਦਾ ਜਵਾਬ ਦੇਣਾ ਚਾਹੀਦਾ ਹੈ ਜਾਂ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ –  ਨੌਜਵਾਨ ਵੱਲੋਂ ਗੁਰੂ ਘਰ ‘ਚ ਬੇਅਦਬੀ ਕਰਨ ਦੀ ਕੋਸ਼ਿਸ਼, ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਸੰਗਤ ਵਲੋਂ ਕਾਬੂ

 

Exit mobile version