The Khalas Tv Blog India ਸੁਸ਼ੀਲ ਮੋਦੀ ਨੇ ਬਿਹਾਰ ‘ਚ ਪ੍ਰਦਰ ਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਕੀਤੀ ਖ਼ਾਸ ਅਪੀਲ
India

ਸੁਸ਼ੀਲ ਮੋਦੀ ਨੇ ਬਿਹਾਰ ‘ਚ ਪ੍ਰਦਰ ਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਕੀਤੀ ਖ਼ਾਸ ਅਪੀਲ

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਬੀਜੇਪੀ ਦੇ ਰਾਜ ਸਭਾ ਸੰਸਦ ਮੈਂਬਰ ਸੁਸ਼ੀਲ ਮੋਦੀ ਨੇ ਕਿਹਾ ਕਿ ਰੇਲਵੇ ਪ੍ਰੀਖਿਆ ਨੂੰ ਲੈ ਕੇ ਨਰਾਜ਼ ਵਿਦਿਆਰਥੀਆਂ ਦੀ ਮੰਗ ਨੂੰ ਲੈ ਕੇ ਰੇਲ ਮੰਤਰੀ ਦੇ ਭਰੋਸੇ ਤੋਂ ਬਾਅਦ ਵਿਰੋਧ ਪ੍ਰਦ ਰਸ਼ਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਵੀਰਵਾਰ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਗਰੁੱਪ ਡੀ ਦੀ ਇੱਕ ਹੀ ਪ੍ਰੀਖਿਆ ਹੋਵੇਗੀ। ਇਸ ਤੋਂ ਇਲਾਵਾ NTPC ਪ੍ਰੀਖਿਆ ਦੇ ਸਾਢੇ ਤਿੰਨ ਲੱਖ ਵਾਧੂ ਨਤੀਜੇ ਐਲਾਨੇ ਜਾਣਗੇ ਅਤੇ ਇਸ ਦਾ ਆਧਾਰ ਇੱਕ ਵਿਦਿਆਰਥੀ-ਇੱਕ ਨਤੀਜਾ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਹੋਰ ਦੇ ਪ੍ਰਭਾਵ ਹੇਠ ਆ ਕੇ ਪ੍ਰਦਰਸ਼ਨ ਨਾ ਕਰਨ।

ਰੇਲਵੇ ਭਰਤੀ ਬੋਰਡ ਦੁਆਰਾ ਗੈਰ-ਤਕਨੀਕੀ ਪ੍ਰਸਿੱਧ ਸ਼੍ਰੇਣੀ (RRB NTPC ਨਤੀਜੇ) ਵਿੱਚ ਵੱਖ-ਵੱਖ ਅਸਾਮੀਆਂ ਦੀ ਭਰਤੀ ਵਿੱਚ ਧਾਂਦਲੀ ਅਤੇ ਲਾਪਰਵਾਹੀ ਕਾਰਨ ਬਿਹਾਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਭਖਦਾ ਜਾ ਰਿਹਾ ਹੈ। ਕਈ ਵਿਦਿਆਰਥੀ ਜਥੇਬੰਦੀਆਂ ਨੇ ਅੱਜ ਬਿਹਾਰ ਬੰਦ ਦਾ ਸੱਦਾ ਦਿੱਤਾ ਹੈ।

Exit mobile version