The Khalas Tv Blog India ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਤੋਂ ਮਿਲੀ ਵਾਈ ਕੈਟਾਗਿਰੀ ਸੁਰੱਖਿਆ
India Punjab

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਤੋਂ ਮਿਲੀ ਵਾਈ ਕੈਟਾਗਿਰੀ ਸੁਰੱਖਿਆ

Sushil Rinku and Sheetal Angural got Y category protection from the Centre

Sushil Rinku and Sheetal Angural got Y category protection from the Centre

ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਨੇ ਵਾਈ ਕੈਟਾਗਿਰੀ ਸੁਰੱਖਿਆ ਪ੍ਰਦਾਨ ਕੀਤੀ ਹੈ। ਦੋਵਾਂ ਦੇ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਵਾਈ ਕੈਟਾਗਿਰੀ ਸੁਰੱਖਿਆ ਦੇਣ ਮਗਰੋਂ ਦੋਵਾਂ ਆਗੂਆਂ ਦੇ ਘਰਾਂ ਵਿਚ 11-11 ਮੈਂਬਰੀ ਸੁਰੱਖਿਆ ਟੀਮਾਂ ਤਾਇਨਾਤ ਹੋ ਗਈਆਂ ਹਨ।

ਦੱਸ ਦੇਈਏ ਕਿ ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ।

ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸੁਸ਼ੀਲ ਰਿੰਕੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਅਤੇ ਉਹ ਉਕਤ ਚੋਣ ਜਿੱਤ ਗਏ ਸਨ।  ਹਾਲ ਹੀ ਵਿੱਚ ਹੁਣ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਅਤੇ ਵਿਧਾਇਕ ਸ਼ੀਤਲ ਅੰਗੁਰਾਲ  ਵਜੇ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ।

ਦਰਅਸਲ ਬੀਤੇ ਦਿਨੀ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਰੱਜ ਕੇ ਪ੍ਰਦਰਸ਼ਨ ਕੀਤਾ ਸੀ ਤੇ ਪੁਤਲਾ ਫੂਕਿਆ ਸੀ। ਸੂਤਰਾਂ ਦੇ ਮੁਤਾਬਿਕ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ।

 

 

Exit mobile version