‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਕਾਰਨ ਰੱਦ ਕੀਤੀਆਂ ਗਈਆਂ ਯਾਤਰੀ ਉਡਾਨਾਂ ਨੂੰ ਹੁਣ 30 ਜੂਨ ਤੱਕ ਰੱਦ ਕਰ ਦਿੱਤਾ ਗਿਆ ਹੈ।ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਕੌਮਾਂਤਰੀ ਹਵਾਈ ਉਡਾਣਾਂ 30 ਜੂਨ ਤਕ ਬੰਦ ਰਹਿਣਗੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਪਾਬੰਦੀ ਡੀਜੀਸੀਏ ਵਲੋਂ ਪ੍ਰਵਾਨਤ ਤੇ ਕੌਮਾਂਤਰੀ ਕਾਰਗੋ ਉਤੇ ਲਾਗੂ ਨਹੀਂ ਹੋਵੇਗੀ।ਜ਼ਿਕਰਯੋਗ ਹੈ ਕਿ ਇਹ ਉਡਾਨਾਂ 23 ਮਾਰਚ 2020 ਤੋਂ ਰੱਦ ਕੀਤੀਆਂ ਗਈਆਂ ਹਨ।ਦੱਸ ਦਈਏ ਕਿ ਵਿਦੇਸ਼ਾਂ ਵਿੱਚ ਕੋਰੋਨਾ ਕਾਰਨ ਫਸੇ ਲੋਕਾਂ ਨੂੰ ਭਾਰਤ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਤਹਿਤ ਉਡਾਨਾਂ ਲਗਾਤਾਰ ਕੰਮ ਕਰ ਰਹੀਆਂ ਹਨ।