The Khalas Tv Blog Punjab ਗੁਰਦੁਆਰਾ ਬੁੰਗਾ ਸਾਹਿਬ ਦਾ ਨਵਾਂ ਵੀਡੀਓ ਵਾਇਰਲ !
Punjab

ਗੁਰਦੁਆਰਾ ਬੁੰਗਾ ਸਾਹਿਬ ਦਾ ਨਵਾਂ ਵੀਡੀਓ ਵਾਇਰਲ !

ਬਿਉਰੋ ਰਿਪੋਰਟ : ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੁੰਗਾ ਸਾਹਿਬ ਮਾਮਲੇ ਨਾਲ ਜੁੜਿਆ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਵਾਇਰਲ ਹੋ ਰਿਹਾ ਇਹ ਵੀਡੀਓ ਗੁਰਪੁਰਬ ਵਾਲੀ ਰਾਤ ਦਾ ਦੱਸਿਆ ਜਾ ਰਿਹਾ ਹੈ । ਕੁਝ ਲੋਕ ਪੁਲਿਸ ਦੀ ਮੌਜੂਦਗੀ ਵਿੱਚ ਸ਼੍ਰੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਗੇਟ ਦਾ ਤਾਲਾ ਜ਼ਬਰਦਸਤੀ ਤੋੜ ਦੇ ਹੋਏ ਨਜ਼ਰ ਆ ਰਹੇ ਹਨ। ਜਦਕਿ 23 ਨਵੰਬਰ ਨੂੰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਧਾਰਾ 145 ਦੇ ਤਹਿਤ ਕਾਰਵਾਈ ਕਰਦੇ ਹੋਏ ਗੁਰਦੁਆਰਾ ਸਾਹਿਬ ਦਾ ਕਬਜ਼ਾ ਲਿਆ ਜਾ ਚੁੱਕਿਆ ਹੈ ।

ਵੀਡੀਓ ਵਿੱਚ ਪਹਿਲਾਂ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ਦੇ ਮੇਨ ਗੇਟ ਦੇ ਬਾਹਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਹਟਾਇਆ ਗਿਆ ਫਿਰ ਗੇਟ ਦਾ ਤਾਲਾ ਜ਼ਬਰਦਸਤੀ ਖੋਲਿਆ ਗਿਆ ਅਤੇ ਸੰਗਤ ਨੂੰ ਅੰਦਰ ਦਾਖਲ ਕਰਵਾ ਦਿੱਤਾ ਗਿਆ । ਜਿਵੇਂ ਹੀ ਇਸ ਗੱਲ ਦਾ ਗੁਰਦੁਆਰਾ ਸਾਹਿਬ ਦੇ ਰਿਸੀਵਰ ਤਹਿਸੀਲਦਾਰ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਫੌਰਨ ਪੁਲਿਸ ਫੋਰਸ ਮੰਗਵਾ ਕੇ ਗੁਰਦੁਆਰਾ ਸਾਹਿਬ ਦੇ ਗੇਟ ਨੂੰ ਬੰਦ ਕਰਵਾਇਆ।

DSP ਨੇ ਕਿਹਾ ਮੱਥਾ ਟੇਕਣਾ ਚਾਹੁੰਦੀ ਸੀ ਸੰਗਤ

DSP ਬਬਨਦੀਪ ਸਿੰਘ ਨੇ ਦੱਸਿਆ ਕਿ ਸੰਗਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਮੱਥਾ ਟੇਕਣਾ ਚਾਹੁੰਦੀ ਸੀ । ਪਰ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਵਿੱਚ ਧਾਰਾ 145 ਲੱਗੀ ਹੈ ਤਾਂ ਉਹ ਵਾਪਸ ਚੱਲੇ ਗਏ। 23 ਨਵੰਬਰ ਦੀ ਸਵੇਰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਪੁਲਿਸ ਅਤੇ ਨਿਹੰਗਾਂ ਦੇ ਵਿਚਾਲੇ ਫਾਇਰਿੰਗ ਹੋਈ ਸੀ । ਜਿਸ ਵਿੱਚ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ ਸੀ। ਇਸ ਦੇ ਬਾਅਦ ਇਸ ਗੁਰਦੁਆਰਾ ਸਾਹਿਬ ਨੂੰ ਧਾਰਾ 145 ਦੇ ਤਹਿਤ ਤਹਿਸੀਲਦਾਰ ਵਿਸ਼ਾਲ ਵਰਮਾ ਨੂੰ ਰਿਸੀਵਰ ਨਿਯੁਕਤ ਕੀਤਾ ਗਿਆ ਸੀ ਤਾਂ ਤੋਂ ਗੁਰਰਦੁਆਰਾ ਅਕਾਲ ਬੁੰਗਾ ਸਾਹਿਬ ਨੂੰ ਤਾਲਾ ਲੱਗਿਆ ਹੋਇਆ ਸੀ।

Exit mobile version