Punjab

ਯੂਟਿਊਬ ਦਾ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਏ ਪਹਿਲੇ ਗਾਣੇ ਖਿਲਾ ਫ਼ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ SYL ਨੂੰ YOUTUBE ਨੇ ਭਾਰਤ ‘ਚ ਬੈਨ ਕਰ ਦਿੱਤਾ ਹੈ। ਸਰਕਾਰ ਦੀ ਸ਼ਿਕਾਇਤ ਤੋਂ ਬਾਅਦ YOUTUBE ਨੇ ਇਹ ਐਕਸ਼ਨ ਲਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਵਿੱਚ ਵੱਡੇ ਪੱਧਰ ਉੱਤੇ ਦੇਖਿਆ ਗਿਆ ਸੀ। ਇਸ ਗੀਤ ‘ਚ ਸਿੱਧੂ ਮੂਸੇਵਾਲੇ ਨੇ ਐੱਸਵਾਈਐੱਲ ਸਮੇਤ ਪੰਜਾਬ ਦੇ ਕਈ ਭਖਦੇ ਮਸਲਿਆਂ ਨੂੰ ਪੇਸ਼ ਕੀਤਾ ਸੀ। ਇਸ ਗਾਣੇ ਦਾ ਲਿੰਕ ਖੋਲ੍ਹਣ ‘ਤੇ ਸਾਹਮਣੇ ਲਿਖਿਆ ਆਉਂਦਾ ਹੈ ਕਿ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਕਰਕੇ ਇਹ ਗਾਣਾ ਹਟਾਇਆ ਗਿਆ ਹੈ। ਗੀਤ ਹਟਾਏ ਜਾਣ ‘ਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

SYL ਮੂਸੇਵਾਲਾ ਵੱਲੋਂ ਲਿਖਿਆ ਅਤੇ ਗਾਇਆ ਗਿਆ ਹੈ। ਇਹ ਉਸਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਪਹਿਲਾ ਗੀਤ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਨੇ ਸਤਲੁਜ-ਯਮੁਨਾ ਲਿੰਕ “SYL” ਨਹਿਰ ਦਾ ਮੁੱਦਾ, ਦਰਿਆਈ ਪਾਣੀ ‘ਤੇ ਪੰਜਾਬ ਦਾ ਹੱਕ ਅਤੇ ਜੇਲਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਵਰਗੇ ਮੁੱਦੇ ਉਠਾਏ ਹਨ।

ਜਾਣਕਾਰੀ ਮੁਤਾਬਕ ਦੂਜੇ ਪਾਸੇ ਇਸ ਗੀਤ ’ਤੇ ਹਰਿਆਣਾ ਦੇ ਕਲਾਕਾਰਾਂ ਨੇ ਨਾਰਾਜ਼ਗੀ ਜਤਾਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਦਾ ਪਾਣੀ ਹਰਿਆਣਾ ਨੂੰ ਨਾ ਦੇਣ ਵਾਲੇ ਸ਼ਬਦਾਂ ਦਾ ਵਿਰੋਧ ਕਰਦਿਆਂ ਹਰਿਆਣਵੀ ਕਲਾਕਾਰ ਗਜੇਂਦਰ ਫੌਗਾਟ ਨੇ ਇਸ ਦੇ ਵਿਰੋਧ ’ਚ ਨਵਾਂ ਗੀਤ ਬਣਾਉਣ ਦਾ ਐਲਾਨ ਕੀਤਾ ਹੈ। ਹਰਿਆਣਵੀ ਗਾਇਕ ਕੁਲਬੀਰ ਦਨੋਦਾ ਨੇ ਕਿਹਾ ਕਿ ਇਹ ਗੀਤ ਮੂਸੇ ਵਾਲਾ ਦੇ ਪਰਿਵਾਰ ਤੇ ਉਸ ਦੀ ਟੀਮ ਨੂੰ ਰਿਲੀਜ਼ ਨਹੀਂ ਕਰਨਾ ਚਾਹੀਦਾ ਸੀ। ਅਜਿਹੇ ਗੀਤਾਂ ਨਾਲ ਸੂਬੇ ਦਾ ਭਾਈਚਾਰਾ ਵਿਗੜਦਾ ਹੈ। ਗਜੇਂਦਰ ਫੌਗਾਟ ਦਾ ਕਹਿਣਾ ਹੈ ਕਿ ਉਹ ਸਿੱਧੂ ਮੂਸੇ ਵਾਲਾ ਦੇ ਫੈਨ ਹਨ ਪਰ ਉਨ੍ਹਾਂ ਦੇ ਇਸ ਗੀਤ ਨਾਲ ਉਹ ਸਹਿਮਤ ਨਹੀਂ ਹਨ।