21 ਫਰਵਰੀ ਅੰਤਰ ਰਾਸ਼ਟਰੀ ਮਾਂ-ਬੋਲੀ ਦਿਵਸ ’ਤੇ ਵਿਸ਼ੇਸ਼: ਜਾਣੋ ਮਾਂ-ਬੋਲੀ ਪੰਜਾਬੀ ਦਾ ਇਤਿਹਾਸ ਤੇ ਕਿਉਂ ਮਨਾਇਆ ਜਾਂਦਾ ਹੈ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ
’ਦ ਖ਼ਾਲਸ ਬਿਊਰੋ: ਅੱਜ ਦੁਨੀਆ ਭਰ ਵਿੱਚ ਆਲਮੀ ਮਾਂ ਬੋਲੀ ਦਿਵਸ ਮਨਾਇਆ ਗਿਆ। ਵਿਸ਼ਵ ਭਰ ਵਿੱਚ ਇਸ ਦਿਨ ਦੀ ਬੜੀ ਮਹਾਨਤਾ ਹੈ। ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ