1993 ਦਾ ਫਰਜ਼ੀ ਮੁਕਾਬਲਾ ਮਾਮਲਾ: ਐਸਐਸਪੀ-ਡੀਐਸਪੀ ਸਮੇਤ 5 ਦੋਸ਼ੀਆਂ ਨੂੰ 32 ਸਾਲਾਂ ਬਾਅਦ ਅੱਜ ਸੁਣਾਈ ਜਾਵੇਗੀ ਸਜ਼ਾ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ, 4 ਅਗਸਤ 2025 ਨੂੰ, 1993 ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ, ਸੇਵਾਮੁਕਤ ਇੰਸਪੈਕਟਰ ਸੂਬਾ ਸਿੰਘ, ਰਘੂਬੀਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਪਰ 5