ਕੇਂਦਰੀ ਬਜਟ ‘ਚ ਕਿਸਾਨ, ਮੁਲਾਜ਼ਮ ਅਤੇ ਆਮ ਲੋਕ ਮੂਲੋਂ ਵਿਸਾਰੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪਾਰਲੀਮੈਂਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਮੁਲਾਜ਼ਮਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਮੁਲਾਜ਼ਮਾਂ ਦੀ ਆਮਦਨ ਕਰ ਸਲੈਬ ਵਿੱਚ ਵੀ ਵਾਧਾ ਨਹੀਂ ਕੀਤਾ ਗਿਆ। ਕਿਸਾਨੀ ਖੇਤਰ ਦਾ ਕਰਜ਼ਾ ਜ਼ਰੂਰ ਵਧਾ ਦਿੱਤਾ ਗਿਆ ਹੈ ਪਰ ਕਰਜ਼ਾ ਮੁਆਫ਼ੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।