ਸੁਪਰੀਮ ਕੋਰਟ ਦੀ ਤੇਜ਼ਾਬੀ ਹਮਲੇ ਦੇ ਮਾਮਲਿਆਂ ’ਤੇ ਸਖ਼ਤ ਨਾਰਾਜ਼ਗੀ: “ਰਾਸ਼ਟਰੀ ਸ਼ਰਮ” ਕਹਿ ਕੇ ਸੁਣਵਾਈਆਂ ਤੇਜ਼ ਕਰਨ ਦੇ ਹੁਕਮ
ਸੁਪਰੀਮ ਕੋਰਟ ਨੇ ਵੀਰਵਾਰ (4 ਦਸੰਬਰ 2025) ਨੂੰ ਤੇਜ਼ਾਬੀ ਹਮਲਿਆਂ ਦੇ ਮਾਮਲਿਆਂ ਦੀ ਸਾਲਾਂ ਤੋਂ ਲੰਬੀ ਪੈਂਦੀ ਸੁਣਵਾਈ ’ਤੇ ਬਹੁਤ ਸਖ਼ਤ ਟਿੱਪਣੀ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਕਿਹਾ, “2009 ਵਿੱਚ ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਦਰਜ ਇੱਕ ਤੇਜ਼ਾਬੀ ਹਮਲੇ ਦਾ ਮੁਕੱਦਮਾ 16 ਸਾਲਾਂ ਬਾਅਦ ਵੀ ਚੱਲ ਰਿਹਾ ਹੈ
