ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਹੋਈ ਛੁੱਟੀ, ਲੰਘੇ ਕੱਲ ਮਰਨ ਦੀ ਫੈਲੀ ਸੀ ਝੂਠੀ ਅਫ਼ਵਾਹ
ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਡਾਕਟਰ ਅਨੁਸਾਰ ਉਨ੍ਹਾਂ ਦੇ ਪਰਿਵਾਰ ਨੇ ਘਰ ਵਿੱਚ ਹੀ ਉਨ੍ਹਾਂ ਦਾ ਇਲਾਜ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਡਾਕਟਰ ਪ੍ਰਤੀਕ ਸਮਦਾਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਧਰਮਿੰਦਰ ਪਿਛਲੇ ਕਈ ਹਫ਼ਤਿਆਂ ਤੋਂ ਰੁਕ-ਰੁਕ ਕੇ ਹਸਪਤਾਲ ਵਿੱਚ ਭਰਤੀ ਸਨ
