ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਸ਼ੁਰੂ ਹੋਵੇਗੀ ਮੁੰਬਈ ਲਈ ਉਡਾਣ, ਦੋਆਬਾ ਵਾਸੀਆਂ ਨੂੰ ਮਿਲੇਗਾ ਲਾਭ
ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇਹ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ। ਇਸ ਨਾਲ ਦੋਆਬੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਲਗਭਗ ਪੰਜ ਸਾਲਾਂ ਬਾਅਦ, ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇਸਨੂੰ ਏਅਰਲਾਈਨ ਇੰਡੀਗੋ ਦੁਆਰਾ ਲਾਂਚ ਕੀਤਾ ਜਾ ਰਿਹਾ ਹੈ।