ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ