ਪੰਜਾਬ ਵਿੱਚ ਬਿਜਲੀ ਦੀ ਮੰਗ ਵਧੀ, ਬਿਜਲੀ ਦੀ ਮੰਗ ਨੇ ਪਾਵਰਕੌਮ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਾਈਆਂ
ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੇ ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ। ਅੱਜ ਪੰਜਾਬ ਵਿੱਚ ਦੁਪਹਿਰੇ ਬਿਜਲੀ ਦੀ ਮੰਗ 15,471 ਮੈਗਾਵਾਟ ’ਤੇ ਪਹੁੰਚ ਗਈ ਜੋ ਪਿਛਲੇ ਸਾਲ ਨਾਲੋਂ 3400 ਮੈਗਾਵਾਟ ਵੱਧ ਹੈ। 2023 ਵਿੱਚ ਅੱਜ ਦੇ ਦਿਨ ਹੀ ਬਿਜਲੀ ਦੀ ਵੱਧ ਤੋਂ ਵੱਧ ਮੰਗ 11,964 ਮੈਗਾਵਾਟ