ਸਿਰਸਾ ‘ਚ ਵੀ ਅਲਰਟ , ਹਿਰਾਸਤ ‘ਚ ਲਏ 60 ਲੋਕ
ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
‘ਦ ਖ਼ਾਲਸ ਬਿਊਰੋ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਵਾਲੇ ਚੌਂਕ ਨੂੰ ਬਿਲਕੁਲ ਜਾਮ ਕਰ ਦਿੱਤਾ ਗਿਆ ਹੈ ਤੇ ਏਅਰਪੋਰਟ ਵੱਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਪ੍ਰਦਰਸ਼ਨਕਾਰੀ ਪਿਛਲੇ ਤਿੰਨ ਦਿਨਾਂ ਤੋਂ ਡੱਟੇ ਹੋਏ ਹਨ।