ਅੰਮ੍ਰਿਤਪਾਲ ਸਿੰਘ ਦੀ MP ਵਜੋਂ ਸਹੁੰ ਚੁੱਕਣ ਦੀ ਤਰੀਕ ਤੈਅ!
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਆਜ਼ਾਦ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਫਰੀਦਕੋਟ ਤੋਂ ਆਜ਼ਾਦ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਸਰਬਜੀਤ ਸਿੰਘ ਮੁਤਾਬਕ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।