ਅੰਮ੍ਰਿਤਸਰ ’ਚ ਹੜ੍ਹ ਦੇ ਪਾਣੀ ’ਚ ਡੁੱਬਣ ਨਾਲ ਕਿਸਾਨ ਦੀ ਮੌਤ, ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਇਲਜ਼ਾਮ, 1 ਕਰੋੜ ਮੁਆਵਜ਼ੇ ਦੀ ਮੰਗ
ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਕਾਰਨ ਜਨ ਜੀਵਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਛੀਵਾਲ ਵਿੱਚ 60 ਸਾਲਾ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ।