ਅੰਮ੍ਰਿਤਸਰ ਦੇ 190 ਪਿੰਡ ਹੜ੍ਹਾਂ ਦੀ ਲਪੇਟ ਵਿੱਚ: 5 ਲੋਕਾਂ ਦੀ ਮੌਤ, 134 ਘਰ ਤਬਾਹ
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਹੋਈ ਆਫ਼ਤ ਤੋਂ ਬਾਅਦ ਰਾਹਤ ਅਤੇ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਟੁੱਟੇ ਹੋਏ ਹਿੱਸਿਆਂ ਨੂੰ ਭਰਨ ਦਾ ਕੰਮ ਕੱਲ੍ਹ ਤੋਂ ਜਾਰੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਵੀ ਦੇ 3 ਟੁੱਟੇ ਹੋਏ ਧੁੱਸੀ ਬੰਨ੍ਹਾਂ ਨੂੰ ਭਰਨ ਦਾ ਕੰਮ ਸ਼ੁਰੂ ਹੋ ਗਿਆ।