ਜੇਕਰ ਚੰਡੀਗੜ੍ਹ ਦਾ ਦਰਜਾ ਬਦਲਿਆ ਜਾਂਦਾ ਹੈ ਤਾਂ ਕੀ ਹੋਵੇਗਾ…
ਕੇਂਦਰ ਸਰਕਾਰ 1 ਤੋਂ 19 ਦਸੰਬਰ 2025 ਦੇ ਸਰਦ ਰੁਤ ਸੈਸ਼ਨ ਵਿੱਚ ਚੰਡੀਗੜ੍ਹ ਦੀ ਪ੍ਰਸ਼ਾਸਕੀ ਸਥਿਤੀ ਬਦਲਣ ਲਈ ਇੱਕ ਮਹੱਤਵਪੂਰਨ ਸੋਧ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਸ ਬਿੱਲ ਨਾਲ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 239 ਤੋਂ ਹਟਾ ਕੇ ਧਾਰਾ 240 ਅਧੀਨ ਲਿਆਂਦਾ ਜਾਵੇਗਾ, ਜਿਸ ਨਾਲ ਇਹ ਪੂਰਨ ਰੂਪ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ।
