ਓਬਾਮਾ ਨੇ ਗਾਜ਼ਾ ‘ਚ ਭੁੱਖਮਰੀ ਵਿਰੁੱਧ ਚੁੱਕੀ ਆਵਾਜ਼, ਕਿਹਾ, “ਭੋਜਨ ਅਤੇ ਪਾਣੀ ਰੋਕਣ ਦਾ ਕੋਈ ਮਤਲਬ ਨਹੀਂ ਹੈ”
ਗਾਜ਼ਾ ਵਿੱਚ ਇਜ਼ਰਾਈਲੀ ਫੌਜੀ ਕਾਰਵਾਈਆਂ ਨੇ ਗੰਭੀਰ ਮਨੁੱਖੀ ਸੰਕਟ ਅਤੇ ਭੁੱਖਮਰੀ ਦਾ ਖਤਰਾ ਪੈਦਾ ਕਰ ਦਿੱਤਾ ਹੈ, ਜਿਸ ਨਾਲ ਅੰਤਰਰਾਸ਼ਟਰੀ ਭਾਈਚਾਰੇ ਵਿੱਚ ਚਿੰਤਾਵਾਂ ਵਧ ਰਹੀਆਂ ਹਨ। ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਖ਼ਤ ਸ਼ਬਦਾਂ ਵਿੱਚ ਗਾਜ਼ਾ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਗਾਜ਼ਾ ਦੇ ਲੋਕਾਂ ਤੱਕ ਮਨੁੱਖੀ ਸਹਾਇਤਾ