ਬੱਸ ਅਤੇ ਟਰੱਕ ਦੀ ਹੋਈ ਟੱਕਰ! ਜਖਮੀ ਹਸਪਤਾਲ ਦਾਖਲ
ਬਿਉਰੋ ਰਿਪੋਰਟ – ਬਠਿੰਡਾ (Bathinda) ਦੇ ਪਿੰਡ ਜੋਧਪੁਰ ਰੋਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਈ ਹੈ, ਜਿਸ ਵਿਚ ਦਰਜਨ ਦੇ ਕਰੀਬ ਲੋਕ ਜਖਮੀ ਹੋਏ ਹਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਇਹ ਹਾਦਸਾ ਲਗਾਤਾਰ ਪੈ ਰਹੀ ਧੁੰਦ ਕਾਰਨ ਵਾਪਰਿਆ ਹੈ।