ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਲੀਕੇ ਦਾ ਪਾਠ ਪੜਾਇਆ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ ਤਾਂ ਵਿਧਾਨ ਸਭਾ ਵਿੱਚ ਆਪ ਅਤੇ ਕਾਂਗਰਸੀ ਆਗੂਆਂ ਵਿਚ ਬਹਿਸ ਸ਼ੁਰੂ ਹੋ ਗਈ ਹੈ।