ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ- ਸਰਕਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਦੀ ਮੰਗ
ਬਿਊਰੋ ਰਿਪੋਰਟ (30 ਅਗਸਤ, 2025): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ, ਮਾਨ ਸਿੰਘ ਰਾਜਪੁਰਾ, ਮੇਹਰ ਸਿੰਘ ਥੇੜੀ ਨੇ ਪ੍ਰਧਾਨਗੀ ਕੀਤੀ। ਇਸ ਸਮੇਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਪਈਆਂ ਕੁਦਰਤੀ ਮਾਰਾਂ