ਕੇਂਦਰੀ ਮੰਤਰੀ ਮੰਡਲ ਨੇ ਅੱਜ ਹਾੜੀ ਦੀਆਂ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।