ਭਾਜਪਾ ਕੌਂਸਲਰਾਂ ਵਿਰੁੱਧ ਐਫਆਈਆਰ: ‘ਆਪ’ ਮਹਿਲਾ ਮੇਅਰ ਨਾਲ ਦੁਰਵਿਵਹਾਰ ਕਰਨ ਦੇ ਲੱਗੇ ਦੋਸ਼
ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮਿਲਣ ਗਏ ਭਾਜਪਾ ਕੌਂਸਲਰਾਂ ਵਿੱਚ ਤਿੱਖੀ ਬਹਿਸ ਹੋ ਗਈ। ਇਸ ਬਹਿਸ ਤੋਂ ਬਾਅਦ, ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ-5 ਵਿੱਚ ਭਾਜਪਾ ਕੌਂਸਲਰਾਂ ਅਤੇ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਕੁਲਵੰਤ ਸਿੰਘ ਕਾਂਤੀ, ਵਿਸ਼ਾਲ ਗੁਲਾਟੀ, ਜਤਿੰਦਰ ਗੋਰਾਇਣ, ਮੁਕੇਸ਼ ਖੱਤਰੀ ਅਤੇ