ਮੋਦੀ ਸਰਕਾਰ ਨੇ 10ਵੇਂ ਬਜਟ ‘ਚ ਕਿਸਾਨਾਂ ਨੂੰ ਪਲੋਸਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਅਗਲੇ ਵਿੱਤੀ ਸਾਲ ਲਈ ਬਜਟ ਪੇਸ਼ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਐੱਮਐੱਸਪੀ ਦੇਣ ਲਈ 2.37 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ।