ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ