ਝੂਠੇ ਪੁਲਿਸ ਮੁਕਾਬਲੇ ’ਚ ਦੋ ਨੌਜਵਾਨਾਂ ਨੂੰ ਮਾਰਨ ਵਾਲੇ ਤਿੰਨ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
ਮੋਹਾਲੀ ਸਥਿਤ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਸਾਬਕਾ ਐਸਐਚਉ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿਤਾ ਹੈ। ਦੋਸ਼ੀਆਂ ਨੂੰ ਮੰਗਲਵਾਰ ਨੂੰ ਸਜ਼ਾ ਸੁਣਾਈ ਜਾਵੇਗੀ।