CBSE ਨੇ ਐਲਾਨਿਆ 12ਵੀਂ ਦਾ ਨਤੀਜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ, ਜਿਸ ਵਿਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਹਨ। 12ਵੀਂ ਦੇ ਨਤੀਜਿਆਂ ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.54 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 91.25 ਫੀਸਦੀ ਰਹੀ ਹੈ। ਕੁੜੀਆਂ ਨੇ ਮੁੰਡਿਆਂ ਨਾਲੋਂ 3.29 ਫੀਸਦੀ ਵਧੀਆ ਪ੍ਰਦਰਸ਼ਨ ਕੀਤਾ ਹੈ।