ਚੰਡੀਗੜ੍ਹ ਨਿਗਮ ਹਾਊਸ ’ਚ ਹੰਗਾਮਾ, ‘ਆਪ’ ਕੌਂਸਲਰ ਨੇ ਕੂੜਾ ਪਲਾਂਟ ਦੀ ਮਾੜੀ ਹਾਲਤ ‘ਤੇ ਸਵਾਲ ਉਠਾਏ
ਚੰਡੀਗੜ੍ਹ ਨਿਗਮ ਹਾਊਸ ਦੀ ਅੱਜ ਹੋਈ ਮੀਟਿੰਗ ਦੌਰਾਨ ਸੈਨੀਟੇਸ਼ਨ ਵਿੰਗ ਦੇ ਕਰਮਚਾਰੀਆਂ ਦੀ ਤਨਖ਼ਾਹ ਨੂੰ ਲੈ ਕੇ ਸਦਨ ਵਿਚ ਹੰਗਾਮਾ ਹੋ ਗਿਆ ਤੇ ਸਾਰੀ ਪਾਰਟੀਆਂ ਦੇ ਕੌਂਸਲਰਾਂ ਨੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਟਿਊਬ ਆਪਰੇਟਰਾਂ ਦੀ ਨਿਯੁਕਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ