ਭਾਰਤ-ਪਾਕਿਸਤਾਨ ਤਣਾਅ, ਪੰਜਾਬ ਛੱਡ ਕੇ ਜਾ ਰਹੇ ਨੇ ਯੂਪੀ-ਬਿਹਾਰ ਦੇ ਲੋਕ, ਮਹੌਲ ਠੀਕ ਨਹੀਂ
‘ਆਪ੍ਰੇਸ਼ਨ ਸਿੰਦੂਰ’ ਅਤੇ ਡਰੋਨ ਹਮਲਿਆਂ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਾਪਸ ਪਰਤ ਰਹੇ ਹਨ। ਜੰਗਬੰਦੀ ਦੇ ਬਾਵਜੂਦ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਕਾਇਮ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ‘ਤੇ ਪ੍ਰਵਾਸੀਆਂ ਦੀ ਭੀੜ ਵਧ ਗਈ ਹੈ।